You are currently viewing ਸਿਮਰਜੀਤ ਸਿੰਘ ਬੈਂਸ 12 ਨੂੰ ਹੁਸ਼ਿਆਰਪੁਰ ਵਿਖੇ ਆਉਣਗੇ

ਸਿਮਰਜੀਤ ਸਿੰਘ ਬੈਂਸ 12 ਨੂੰ ਹੁਸ਼ਿਆਰਪੁਰ ਵਿਖੇ ਆਉਣਗੇ

ਇਨਕਲਾਬੀ ਬੁਲੇਟਿਨ, ਹੁਸ਼ਿਆਰਪੁਰ –
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ 12 ਨਵੰਬਰ ਦਿਨ ਸੋਮਵਾਰ ਨੂੰ ਹੁਸ਼ਿਆਰਪੁਰ ਆ ਰਹੇ ਹਨ। ਜਾਣਕਾਰੀ ਦਿੰਦਿਆਂ ਪਾਰਟੀ ਦੇ ਬੀਸੀ ਵਿੰਗ ਦੇ ਪੰਜਾਬ ਪ੍ਰਧਾਨ ਹਰਦੇਵ ਸਿੰਘ ਕੌਂਸਲ ਤੇ ਜਿਲਾ ਪ੍ਰਧਾਨ ਜਗਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਸਿਮਰਜੀਤ ਸਿੰਘ ਬੈਂਸ ਵੱਲੋਂ ਸਭ ਤੋਂ ਪਹਿਲਾਂ ਗੁਰਦੁਆਰਾ ਕਲਗੀਧਰ, ਨਜ਼ਦੀਕ ਰੌਸ਼ਨ ਗਰਾਉਂਡ ਹੁਸ਼ਿਆਰਪੁਰ ਵਿਖੇ ਪਾਰਟੀ ਦੀ ਇੱਕ ਮੀਟਿੰਗ ਨੂੰ ਸੰਬੋਧਨ ਕੀਤਾ ਜਾਵੇਗਾ। ਉਪਰੰਤ ਪਾਰਟੀ ਦੇ ਸਟੂਡੈਂਟਸ ਵਿੰਗ ਨੂੰ ਸੰਬੋਧਨ ਕਰਨਗੇ ਤੇ ਜਿਲ•ੇ ਵਿੱਚ ਪਾਰਟੀ ਦੇ ਅਹੁਦੇਦਾਰਾਂ ਦਾ ਐਲਾਨ ਤੇ ਸਨਮਾਨ ਕੀਤਾ ਜਾਵੇਗਾ। ਇਸ ਤੋਂ ਬਾਅਦ ਕਿਸਾਨਾਂ ਅਤੇ ਹੋਰ ਲੋਕਾਂ ਦੀਆਂ ਮੁਸ਼ਕਲਾਂ ਸੁਣਨਗੇ।
ਇਹਨਾਂ ਸਮਾਗਮਾਂ ਤੋਂ ਬਾਅਦ ਬੈਂਸ ਪਾਰਟੀ ਦੇ ਬੀਸੀ ਵਿੰਗ ਦੇ ਅਹੁਦੇਦਾਰਾਂ ਦੀ ਸੂਬਾ ਪੱਧਰੀ ਲਿਸਟ ਜਾਰੀ ਕਰਨਗੇ।

Loading

Leave a Reply